ਲੁਧਿਆਣਾ 18 ਫਰਵਰੀ ( ਰਾਮ ਕ੍ਰਿਸ਼ਨ ਅਰੋੜਾ ) ਨਗਰ ਨਿਗਮ ਵਿੱਚ ਕੱਲ੍ਹ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ, ਉਤਰੀ ਹਲਕੇ ਦੇ ਵਿਧਾਇਕ ਦੇ ਪੁੱਤਰ ਅਮਨ ਬੱਗਾ ਅਤੇ ਸਵਰਗੀ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਨੇ ਕਿਸ ਅਧਿਕਾਰ ਨਾਲ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਵਿਧਾਇਕ ਦੀ ਕੁਰਸੀ ‘ਤੇ ਬੈਠੇ? ਇਹ ਸ਼ਬਦ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਨਗਰ ਨਿਗਮ ਦੇ ਕੰਮਕਾਜ ‘ਤੇ ਉਂਗਲ ਉਠਾਉਂਦੇ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੇ। ਧੀਮਾਨ ਨੇ ਕਿਹਾ ਕਿ ਵਿਧਾਇਕ ਦੇ ਪੁੱਤਰ ਨੇ ਨਗਰ ਨਿਗਮ ਦੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਨੇ ਉਨ੍ਹਾਂ ਨੂੰ ਮੀਟਿੰਗ ਵਿੱਚ ਵਿਧਾਇਕ ਦੀ ਕੁਰਸੀ ‘ਤੇ ਬੈਠਣ ਦੀ ਇਜਾਜ਼ਤ ਕਿਸ ਅਧਿਕਾਰ ਨਾਲ ਦਿੱਤੀ। ਨਗਰ ਨਿਗਮ ਸੰਵਿਧਾਨ ਅਨੁਸਾਰ, ਸਿਰਫ਼ ਵਿਧਾਇਕ ਹੀ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ‘ਆਪ’ ਵਿਧਾਇਕ ਨਗਰ ਨਿਗਮ ਦੇ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਮਰਜ਼ੀ ਕਰ ਰਹੇ ਹਨ ਅਤੇ ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਵਿਧਾਇਕਾਂ ਅਤੇ ਉਨ੍ਹਾਂ ਦੇ ਬੱਚਿਆਂ ਦੀਆਂ ਮਨਮਾਨੀਆਂ ਉਤੇ ਸਿਰਫ਼ ਕਠਪੁਤਲੀਆਂ ਅਤੇ ਮੂਕ ਦਰਸ਼ਕ ਬਣ ਗਏ ਹਨ। ਭਾਜਪਾ ਇਸਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਮੇਅਰ , ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਦੇ ਉੱਚ ਅਧਿਕਾਰੀਆਂ ਤੋਂ ਲਿਖਤੀ ਜਵਾਬ ਦੀ ਮੰਗ ਕਰਦੀ ਹੈ।
Related Posts
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇ ਗੱਠਜੋੜ ‘ਤੇ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਧਿਕਾਰੀਆਂ…
ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇ ਗੱਠਜੋੜ ‘ਤੇ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਧਿਕਾਰੀਆਂ…
ਲੁਧਿਆਣਾ ‘ਚ ਸਮਾਰਟ ਟ੍ਰੈਫਿਕ ਦੀ ਸ਼ੁਰੂਆਤ: ਡੀਜੀਪੀ ਗੌਰਵ ਯਾਦਵ ਨੇ ਆਈਸੀਸੀਸੀ ਦਾ ਕੀਤਾ ਉਦਘਾਟਨ, ਪੰਜਾਬ ਦਾ ਤੀਜਾ ਸ਼ਹਿਰ ਬਣਿਆ ITMS ਨਾਲ ਲੈਸ
ਚੰਡੀਗੜ੍ਹ/ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,,ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ…
ਚੰਡੀਗੜ੍ਹ/ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,,ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ…
ਉਦਯੋਗਪਤੀਆਂ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਉਦਯੋਗ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ
ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,, ਉਦਯੋਗਪਤੀਆਂ ਨੇ ਰਾਜ ਸਭਾ ਮੈਂਬਰ ਅਤੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ…
ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,, ਉਦਯੋਗਪਤੀਆਂ ਨੇ ਰਾਜ ਸਭਾ ਮੈਂਬਰ ਅਤੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ…