ਲਾਹੌਰ ਸਹਿਰ ਵਿੱਚ ਇਹ ਸ਼ਦਾਮਾਨ ਚੌਂਕ ਹੈ ਜਿੱਥੇ ਸ਼ਹੀਦ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਗਾਈ ਸੀ ।

ਵੇਰਵਾ :- ਪੱਤਰਕਾਰ ਰਾਮ ਸਿੰਘ ਕਲਿਆਣ (ਬਠਿੰਡਾ) ਫੋਟੋ : ਪੱਤਰਕਾਰ-ਬਾਬਰ ਜਲੰਧਰੀ (ਲਾਹੌਰ )
ਸ਼ਦਾਮਲ ਚੌਂਕ ਬਾਰੇ ਹੋਰ ਜਾਣਕਾਰੀ(ਪੀਟੀਆਈ ਰਿਪੋਰਟ ਸਹਿਤ)
ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਪ੍ਰਸ਼ਾਸਨ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਹੌਰ ਸ਼ਹਿਰ ਦੇ ਸ਼ਾਦਮਾਨ ਚੌਕ ਦਾ ਨਾਮ ਬਦਲ ਕੇ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉਥੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦੀ ਯੋਜਨਾ ਇਕ ਸੇਵਾਮੁਕਤ ਫੌਜੀ ਅਧਿਕਾਰੀ ਦੀ ਰਾਏ ਦੇ ਮੱਦੇਨਜ਼ਰ ਰੱਦ ਕਰ ਦਿੱਤੀ ਗਈ ਹੈ। ਸਹਾਇਕ ਐਡਵੋਕੇਟ ਜਨਰਲ ਅਸਗਰ ਲੇਘਾਰੀ ਵੱਲੋਂ ਸ਼ੁੱਕਰਵਾਰ ਨੂੰ ਲਾਹੌਰ ਹਾਈ ਕੋਰਟ ਵਿੱਚ ਦਿੱਤੇ ਗਏ ਲਿਖਤੀ ਜਵਾਬ ’ਚ ਆਜ਼ਾਦੀ ਘੁਲਾਟੀਏ ’ਤੇ ਗੰਭੀਰ ਦੋਸ਼ ਲਾਏ ਗਏ ਹਨ।
ਲਾਹੌਰ ਮੈਟਰੋਪੌਲੀਟਨ ਕਾਰਪੋਰੇਸ਼ਨ ਨੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਵੱਲੋਂ ਲਾਹੌਰ ਹਾਈ ਕੋਰਟ ’ਚ ਦਾਇਰ ਮਾਣਹਾਨੀ ਪਟੀਸ਼ਨ ਦੇ ਜਵਾਬ ਵਿੱਚ ਕਿਹਾ, ‘ਸ਼ਾਦਮਾਨ ਚੌਕ ਦਾ ਨਾਮ ਬਦਲ ਕੇ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉਥੇ ਉਨ੍ਹਾਂ ਦਾ ਬੁੱਤ ਲਾਉਣ ਦੀ ਪ੍ਰਸਤਾਵਿਤ ਯੋਜਨਾ ਨੂੰ (ਸੇਵਾਮੁਕਤ) ਫ਼ੌਜੀ ਅਧਿਕਾਰੀ ਤਾਰਿਕ ਮਜੀਦ ਵੱਲੋਂ ਦਿੱਤੀ ਗਈ ਰਾਏ ਦੇ ਮੱਦੇਨਜ਼ਰ ਰੱਦ ਕਰ ਦਿੱਤਾ ਗਿਆ ਹੈ।’ ਇਸ ਵਿਚ ਕਿਹਾ ਗਿਆ ਹੈ ਕਿ ਸ਼ਾਦਮਾਨ ਚੌਕ ਦਾ ਨਾਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਬਣਾਈ ਗਈ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੇਵਾਮੁਕਤ ਅਧਿਕਾਰੀ ਮਜੀਦ ਨੇ ਦਾਅਵਾ ਕੀਤਾ, ‘ਭਗਤ ਸਿੰਘ ਕ੍ਰਾਂਤੀਕਾਰੀ ਨਹੀਂ ਬਲਕਿ ਅਪਰਾਧੀ ਸੀ। ਉਸ ਨੇ ਬਰਤਾਨਵੀ ਅਧਿਕਾਰੀ ਦੀ ਹੱਤਿਆ ਕੀਤੀ ਸੀ ਅਤੇ ਇਸ ਅਪਰਾਧ ਲਈ ਉਸ ਨੂੰ ਦੋ ਸਾਥੀਆਂ ਸਮੇਤ ਫਾਂਸੀ ਦਿੱਤੀ ਗਈ ਸੀ।’ ਮਜੀਦ ਅਨੁਸਾਰ, ‘ਭਗਤ ਸਿੰਘ ਮੁਸਲਮਾਨਾਂ ਦੇ ਦੁਸ਼ਮਣ ਧਾਰਮਿਕ ਆਗੂਆਂ ਤੋਂ ਪ੍ਰਭਾਵਿਤ ਸੀ ਅਤੇ ਗੈਰ-ਸਰਕਾਰੀ ਸੰਗਠਨ ‘ਭਗਤ ਸਿੰਘ ਫਾਊਂਡੇਸ਼ਨ’, ਜੋ ਇਸਲਾਮਿਕ ਵਿਚਾਰਧਾਰਾ ਅਤੇ ਪਾਕਿਸਤਾਨੀ ਸੱਭਿਆਚਾਰ ਦੇ ਖ਼ਿਲਾਫ਼ ਕੰਮ ਕਰ ਰਿਹਾ ਹੈ, ’ਤੇ ਪਾਬੰਦੀ ਲਾਈ ਜਾਣੀ ਚਾਹੀਦੀ ਹੈ।’ ਉਨ੍ਹਾਂ ਕਿਹਾ, ‘ਇਸ ਸੰਗਠਨ ਦੇ ਅਧਿਕਾਰੀ, ਜੋ ਖੁਦ ਨੂੰ ਮੁਸਲਮਾਨ ਆਖਦੇ ਹਨ, ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਕਿਸਤਾਨ ਵਿੱਚ ਇੱਕ ਨਾਸਤਕ ਦੇ ਨਾਮ ’ਤੇ ਕਿਸੇ ਥਾਂ ਦਾ ਨਾਮ ਨਹੀਂ ਰੱਖਿਆ ਜਾ ਸਕਦਾ ਕਿਉਂਕਿ ਇਸਲਾਮ ਵਿੱਚ ਬੁੱਤ ਲਾਉਣ ਦੀ ਮਨਾਹੀ ਹੈ।’ -ਪੀਟਆਈ

Leave a Reply

Your email address will not be published. Required fields are marked *