ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ

ਪੁਲਸ ਵੱਲੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕੈਂਟ ਪੁਲਸ ਵੱਲੋਂ ਬੀਬੀ ਵਾਲਾ ਚੌਂਕ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਅਰੁਣ ਕੁਮਾਰ ਵਾਸੀ ਸ਼ਕਤੀ ਬਿਹਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ 2.40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਵੱਲੋਂ ਹਾਈਟੈੱਕ ਮਲੋਟ ਰੋਡ ਤੋਂ ਮੁਲਜ਼ਮ ਬੂਟਾ ਸਿੰਘ ਵਾਸੀ ਬਹਿਮਣ ਦੀਵਾਨਾ ਨੂੰ ਗ੍ਰਿਫ਼ਤਾਰ ਕਰ ਕੇ 7.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਕੋਟਫੱਤਾ ਪੁਲਸ ਵੱਲੋਂ ਬੁਰਜ ਸੇਮਾ ਤੋਂ ਮੁਲਜ਼ਮ ਗੁਰਤੇਜ ਸਿੰਘ ਵਾਸੀ ਚਨਾਰਥਲ ਨੂੰ ਗ੍ਰਿਫ਼ਤਾਰ ਕਰ ਕੇ 2.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੰਗਤ ਪੁਲਸ ਵੱਲੋਂ ਨਰ ਸਿੰਘ ਕਾਲੋਨੀ ਤੋਂ ਮੁਲਜ਼ਮ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *