ਜਲੰਧਰ ਟ੍ਰੈਫਿਕ ਪੁਲਸ ਨੇ 2013 ਤੋਂ 2020 ਦੇ ਵਿਚਕਾਰ ਮੋਟਰ ਵਾਹਨ ਐਕਟ ਦੀ ਧਾਰਾ 207 ਅਧੀਨ ਜ਼ਬਤ ਕੀਤੇ ਗਏ ਵਾਹਨਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਜਾਰੀ ਕੀਤੀ ਹੈ। ਪੁਲਸ ਮੁਤਾਬਕ ਕਮਿਸ਼ਨਰੇਟ ਜਲੰਧਰ ਦੇ ਵਾਹਨ ਯਾਰਡ ‘ਚ ਅਜੇ ਵੀ ਵੱਡੀ ਗਿਣਤੀ ਵਿੱਚ ਵਾਹਨ ਪਏ ਹਨ ਅਤੇ ਉਨ੍ਹਾਂ ਦੇ ਮਾਲਕਾਂ ਨੇ ਅਜੇ ਤੱਕ ਰਿਲੀਜ਼ ਨਹੀਂ ਕਰਵਾਇਆ ਹੈ।
3 ਦਿਨਾਂ ਦੇ ਅੰਦਰ ਅਰਜ਼ੀ ਦਿਓ
ਟ੍ਰੈਫਿਕ ਪੁਲਸ ਨੇ ਅਜਿਹੇ ਸਾਰੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਨੂੰ ਰਿਲੀਜ਼ ਕਰਵਾਉਣ ਲਈ 3 ਦਿਨਾਂ ਦੇ ਅੰਦਰ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ। ਵਾਹਨ ਮਾਲਕ ਆਪਣੇ ਵੈਧ ਵਾਹਨ ਦਸਤਾਵੇਜ਼ ਅਤੇ ਲਿਖਤੀ ਬੇਨਤੀਆਂ ਵਿੰਡੋ ਨੰਬਰ 5, ਇੰਚਾਰਜ ਐਡਮਿਨ, ਐਮਰਜੈਂਸੀ ਰਿਸਪਾਂਸ ਸਿਸਟਮ, ਕਮਿਸ਼ਨਰੇਟ ਪੁਲਸ ਲਾਈਨ ਰੋਡ, ਜਲੰਧਰ ਨੂੰ ਜਮ੍ਹਾ ਕਰਵਾ ਸਕਦੇ ਹਨ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਕੋਈ ਦਾਅਵਾ ਜਾਂ ਅਰਜ਼ੀ ਜਮ੍ਹਾਂ ਨਹੀਂ ਕਰਵਾਈ ਜਾਂਦੀ ਹੈ ਤਾਂ ਇਨ੍ਹਾਂ ਵਾਹਨਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਕੀਤਾ ਜਾਵੇਗਾ। ਇਸ ਸਮੇਂ ਤੋਂ ਬਾਅਦ ਵਾਹਨ ਮਾਲਕਾਂ ਵੱਲੋਂ ਕਿਸੇ ਹੋਰ ਅਰਜ਼ੀ ਜਾਂ ਦਾਅਵੇ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
