ਪੰਜਾਬ ‘ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ

ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਮੋਹਲੇਧਾਰ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਤੇਜ਼ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਠੰਡੀਆਂ ਹਵਾਵਾਂ ਨਾਲ ਤੁਰੰਤ ਰਾਹਤ ਮਿਲੀ ਹੈ। ਕਈ ਥਾਵਾਂ ‘ਤੇ ਤਾਪਮਾਨ ‘ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਬਾਅਦ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟੇ ਮੌਸਮ ਇਸੇ ਤਰ੍ਹਾਂ ਖੁਸ਼ਗਵਾਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ 4 ਤੇ 5 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ  ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਸਮੇਤ ਕਈ ਜ਼ਿਲ੍ਹੇ ਇਸ ‘ਚ ਸ਼ਾਮਲ ਹਨ। ਇਸ ਦੌਰਾਨ ਗਰਜ-ਚਮਕ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਇਸ ਨਾਲ ਹੀ 6  ਤੇ 7  ਜੁਲਾਈ ਨੂੰ ਮੌਸਮ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਮੌਸਮ ‘ਚ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਹੈ ਅਤੇ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਭਾਰੀ ਮੀਂਹ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ। ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ 8 ਜੁਲਾਈ ਨੂੰ ਸੂਬੇ ਦੇ 90 ਫੀਸਦੀ ਹਿੱਸੇ ‘ਚ ਮੀਂਹ ਪੈਣ ਦੇ ਆਸਾਰ ਹਨ। 

Leave a Reply

Your email address will not be published. Required fields are marked *