ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ ਚੋਣ ਦਾ ਐਲਾਨ, 24 ਜੁਲਾਈ ਨੂੰ ਹੋਵੇਗੀ ਵੋਟਿੰਗ

ਪੱਛਮੀ ਬੰਗਾਲ ਦੀਆਂ ਤਿੰਨ ਰਾਜ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਣੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਾਰੀਖ ਦਾ ਐਲਾਨ ਕਰ ਦਿੱਤਾ। ਚੋਣ ਕਮਿਸ਼ਨ ਮੁਤਾਬਕ ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ‘ਤੇ 24 ਜੁਲਾਈ, 2026 ਨੂੰ ਜ਼ਿਮਣੀ ਚੋਣਾਂ ਹੋਣਗੀਆਂ। ਪ੍ਰਕਿਰਿਆ ਅਨੁਸਾਰ, ਵੋਟਾਂ ਦੀ ਗਿਣਤੀ 24 ਜੁਲਾਈ ਦੀ ਸ਼ਾਮ ਨੂੰ ਹੋਵੇਗੀ।

ਦੱਸ ਦੇਈਏ ਕਿ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਤਿੰਨ ਰਾਜ ਸਭਾ ਸੰਸਦ ਮੈਂਬਰਾਂ, ਜਿਸ ਵਿਚ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਡਾਈਕ ਸ਼ਾਮਲ ਹਨ, ਨੇ ਅਸਤੀਫਾ ਦਿੱਤਾ ਸੀ। ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ‘ਤੇ ਸਵਾਲ ਉਠਾਉਣ ਤੋਂ ਬਾਅਦ ਉਨ੍ਹਾਂ ਨੇ ਜੂਨ ਵਿੱਚ ਵੱਖ-ਵੱਖ ਤਰੀਕਾਂ ‘ਤੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਤਿੰਨ ਉਪ ਚੋਣਾਂ ਤੋਂ ਬਾਅਦ ਰਾਜ ਸਭਾ ਵਿੱਚ ਇਸ ਦੀ ਗਿਣਤੀ ਵਧਣੀ ਤੈਅ ਹੈ।

Leave a Reply

Your email address will not be published. Required fields are marked *