ਲੋਕ ਹਿਤ ਫੈਸਲਿਆਂ ਦੇ ਨਾਲ ਮਾਨ ਸਰਕਾਰ ਨੇ ਜਿੱਤਿਆ ਲੋਕਾਂ ਦਾ ਦਿਲ- ਜਗਰੂਪ ਸੇਹ, ਰਾਜੀ ਸਾਹਨੇਵਾਲ
ਲੁਧਿਆਣਾ 10 ਅਗਸਤ (ਲਖਵਿੰਦਰ ਸਿੰਘ ਖ਼ਾਸੀ)-
ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਦੇ ਆਪਣੇ ਮੁੱਖ ਦਫਤਰ ਵਿਖੇ ਅੱਜ ਲੁਧਿਆਣਾ ਜਿਲਾ ਪ੍ਰੀਸ਼ਦ ਚੇਅਰਮੈਨ ਜਗਰੂਪ ਸਿੰਘ ਸੇਹ ਆਪਣੇ ਸਾਥੀਆਂ ਮਨਪ੍ਰੀਤ ਸਿੰਘ ਪੀਤਾ, ਹਰਵਿੰਦਰ ਸਿੰਘ ਬੱਲੂ ਅਤੇ ਦਵਿੰਦਰ ਸਿੰਘ ਭੁੱਟਾ ਸਮੇਤ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਰਾਜੀ ਸਾਹਨੇਵਾਲ ਦੇ ਵੱਲੋਂ ਉਹਨਾਂ ਨੂੰ ਜੀ ਆਇਆ ਕਹਿੰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਹ ਅਤੇ ਰਾਜੀ ਸਾਹਨੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ਜਿਸਨੇ ਆਪਣੇ ਦਿੱਤੀਆਂ ਹੋਈਆਂ ਸਾਰੀਆਂ ਗਰੰਟੀਆਂ ਨੂੰ ਇੱਕ ਕਰਕੇ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਅਗਵਾਈ ਕਰਦਿਆਂ ਵਿਕਾਸ ਅਤੇ ਲੋਕ ਭਲਾਈ ਨੂੰ ਆਪਣੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਰੱਖਿਆ ਹੈ। ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਸਿੰਚਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਚਰਚਾ ਹੋ ਰਹੀ ਹੈ। ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਅਤੇ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਕਈ ਕਦਮ ਚੁੱਕੇ ਗਏ ਹਨ।
ਭਗਵੰਤ ਸਿੰਘ ਮਾਨ ਦੀ ਸਾਦਗੀ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਪੰਜਾਬ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਉਨ੍ਹਾਂ ਨੂੰ ਦੂਸਰਿਆਂ ਤੋਂ ਵੱਖਰੀ ਪਹਿਚਾਣ ਦਿੰਦੀ ਹੈ। ਇਸ ਮੌਕੇ ਉਨਾਂ ਕਿਹਾ ਕਿ ਲੋਕ ਹਿੱਤ ਫੈਸਲਿਆਂ ਦੇ ਨਾਲ ਮਾਨ ਸਰਕਾਰ ਨੇ ਲੋਕਾਂ ਦਾ ਦਿੱਲ ਜਿੱਤਿਆ ਹੈ ਤੇ ਸੂਬੇ ਦੇ ਲੋਕ ਮੁੜ ਤੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਮਾਨ ਸਾਹਿਬ ਦੀ ਸਰਕਾਰ ਬਣਾਉਣ ਲਈ ਤਤਪਰ ਹਨ। ਇਸ ਮੌਕੇ ਸੋਰਵ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਹਾਜਿਰ ਰਹੇ।
