ਤੇਜ਼ ਰਫਤਾਰ ਸਕਾਰਪੀਓ ਦਾ ਕਹਿਰ – ਡਿਊਟੀ ਤੋਂ ਘਰ ਪਰਤਦੇ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਮੌਤ!

ਸਮਰਾਲਾ(ਲਖਵਿੰਦਰ ਸਿੰਘ ਅੱਤਰੀ)ਵੀਰਵਾਰ ਦੇਰ ਸ਼ਾਮ ਸਮਰਾਲਾ- ਮਾਛੀਵਾੜਾ ਸੜਕ ਤੇ ਪਿੰਡ ਵਾਲਿਓ ਨੇੜੇ ਹੋਏ ਇੱਕ ਭਿਆਨਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਹਾਦਸਾ ਸਮਰਾਲਾ ਸਾਈਡ ਤੋਂ ਮਾਛੀਵਾੜਾ ਵੱਲ ਜਾ ਰਹੀ ਇੱਕ ਤੇਜ਼ ਰਫਤਾਰ ਸਕਾਰਪੀਓ ਵੱਲੋਂਹ ਸਾਹਮਣੇਓ ਆ ਰਹੇ ਇੱਕ ਮੋਟਰਸਾਈਕਲ ਚਾਲਕ ਨੂੰ ਦਰੜੇ ਜਾਣ ਕਾਰਨ ਵਾਪਰਿਆ ਹੈ। ਇਸ ਹਾਦਸੇ ਚ ਮਰਨ ਵਾਲੇ ਮੋਟਰਸਾਈਕਲ ਚਾਲਕ ਦੀ ਪਹਿਚਾਨ ਇੰਦਰਜੀਤ ਸਿੰਘ (50) ਵਾਸੀ ਸਮਰਾਲਾ ਵਜੋਂ ਹੋਈ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਮਰਾਲਾ ਦੇ ਚੰਡੀਗੜ੍ਹ ਰੋਡ ਨਿਵਾਸੀ ਇੰਦਰਜੀਤ ਸਿੰਘ (50), ਜੋ ਕਿ ਮਾਛੀਵਾੜਾ ਸਾਹਿਬ ਵਿਖੇ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ ਹਰ ਰੋਜ਼ ਦੀ ਤਰ੍ਹਾਂ ਡਿਊਟੀ ਖਤਮ ਕਰਨ ਉਪਰੰਤ ਆਪਣੇ ਮੋਟਰਸਾਈਕਲ ਤੇ ਘਰ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਨੇੜਲੇ ਪਿੰਡ ਬਾਲਿਓਂ ਕੋਲ ਪਹੁੰਚਿਆ, ਤਾਂ ਸਾਹਮਣੇ ਤੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੋਟਰਸਾਈਕਲ ਪੂਰੀ ਤਰ੍ਹਾਂ ਸਕਾਰਪੀਓ ਗੱਡੀ ਦੇ ਹੇਠਾਂ ਜਾ ਵੜਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਇੰਦਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਸਕਾਰਪਿਓ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ।
ਇਸ ਹਾਦਸੇ ਤੋਂ ਬਾਅਦ ਉੱਥੇ ਹਾਜ਼ਰ ਕੁਝ ਲੋਕਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਸਮਰਾਲਾ ਪਹੁੰਚਾਇਆ ਗਿਆ।
ਹਾਦਸੇ ਦੀ ਜਾਣਕਾਰੀ ਮਿਲਣ ਤੇ ਸਥਾਨਕ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਅਤੇ ਸਕਾਰਪੀਓ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Leave a Reply

Your email address will not be published. Required fields are marked *