ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ ‘ਚ ਹੋ ਗਿਆ ਵੱਡਾ ਐਲਾਨ

ਫਰਦ ਕੇਂਦਰ ਆਪਰੇਟਰ ਐਸੋਸੀਏਸ਼ਨ ਪੰਜਾਬ (ਰਜਿਸਟਰਡ ਨੰਬਰ 132) ਵੱਲੋਂ ਲੁਧਿਆਣਾ ਦੇ ਰੱਖ ਬਾਗ਼ ਵਿਖ਼ੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ਤੇ ਵਿਭਾਗ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਬਿਗੁਲ ਫੂਕਿਆ ਗਿਆ। ਯੂਨੀਅਨ ਦੇ ਪ੍ਰਧਾਨ ਰਮਨਦੀਪ ਸਿੰਘ ਚੱਕੇਰੀਆਂ ਨੇ ਦੱਸਿਆ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰਾਂ ਦਾ ਕੰਮ ਚਲਾਉਣ ਵਾਲੀ ਪ੍ਰਾਈਵੇਟ ਕੰਪਨੀ ਸੀ.ਐੱਮ.ਐੱਸ. ਦਾ ਠੇਕਾ 15 ਮਈ 2026 ਨੂੰ ਖ਼ਤਮ ਹੋ ਚੁੱਕਾ ਹੈ। ਕੰਪਨੀ ਵੱਲੋਂ ਮੁਲਾਜ਼ਮਾਂ ਦੀ ਇਕ ਮਹੀਨੇ ਦੀ ਬਕਾਇਆ ਤਨਖ਼ਾਹ, ਗ੍ਰੈਚੂਟੀ ਫੰਡ ਤੇ ਐਕਸਪੀਰੀਅੰਸ ਲੈਟਰ ਨਹੀਂ ਦਿੱਤੇ ਜਾ ਰਹੇ। ਪੰਜਾਬ ਦੇ ਪ੍ਰੋਜੈਕਟ ਮੈਨੇਜਰ ਰਾਜੀਵ ਮਹਿਤਾ ਵੱਲੋਂ ਮੁੰਬਈ ਹੈੱਡ ਆਫ਼ਿਸ ਗੱਲ ਕਰਨ ਲਈ ਕਿਹਾ ਜਾ ਰਿਹਾ ਹੈ ਪਰ ਉੱਥੇ ਕੋਈ ਸੰਪਰਕ ਨਹੀਂ ਹੋ ਰਿਹਾ।

ਸੁਣਵਾਈ ਨਾ ਹੋਣ ਦੇ ਰੋਸ ਵਜੋਂ ਯੂਨੀਅਨ ਵੱਲੋਂ 15 ਅਤੇ 16 ਜੁਲਾਈ ਨੂੰ ਜਲੰਧਰ ਡੀ.ਐੱਲ.ਆਰ. ਦਫ਼ਤਰ ਅੱਗੇ ਧਰਨਾ ਅਤੇ ਝੰਡਾ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ। ਇਸ ਮੀਟਿੰਗ ਵਿਚ ਬਲਜਿੰਦਰ ਸੋਨੀ, ਲਖਬੀਰ ਸਿੰਘ, ਅਮਨਦੀਪ ਸਿੰਘ, ਨਾਨਕ ਸਿੰਘ, ਮੋਹਨ ਭਗਤ, ਰਕੇਸ਼ ਕੁਮਾਰ, ਕਰਮਜੀਤ ਸਿੰਘ, ਰਾਜੇਸ਼ ਕੁਮਾਰ, ਸਤਿਨਾਮ ਸਿੰਘ, ਬਲਵਿੰਦਰ ਸਿੰਘ, ਅਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *