ਬਿਊਰੋ ਰਿਪੋਰਟ/ਅੰਮ੍ਰਿਤਸਰ ਦੇ ਘਣੂਪੁਰ ਕਾਲੇ ਇਲਾਕੇ ‘ਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਦਰਅਸਲ ਕੁਲਵੰਤ ਸਿੰਘ ਨਾਂ ਦੇ ਵਿਅਕਤੀ ਨੇ ਆਪਣੇ ਭਰਾ ਰਣਜੀਤ ਸਿੰਘ ਨੂੰ ਘਰ ਦੀ ਛੱਤ ਨਵਾਂ ਲੈਂਟਰ ਪਾਉਣ ਮੌਕੇ ਆਪਣੇ ਘਰ ਬੁਲਾਇਆ, ਜਿਸ ਤੋਂ ਬਾਅਦ ਰਣਜੀਤ ਸਿੰਘ ਆਪਣੇ ਭਰਾ ਕੁਲਵੰਤ ਸਿੰਘ ਦੇ ਘਰ ਜਾ ਕੇ ਕੁਝ ਸਮਾਂ ਬੈਠਾ, ਖਾਣਾ ਖਾਧਾ ਅਤੇ ਬਾਅਦ ‘ਚ ਕਿਸੇ ਗੱਲ ਨੂੰ ਲੈ ਕੇ ਨਾਰਾਜ਼ ਹੋ ਕੇ ਚਲਾ ਗਿਆ ਅਤੇ ਕੁਝ ਸਮਾਂ ਵੀ ਤੁਹਾਨੂੰ ਉਪਰੰਤ ਫਿਰ ਉਥੇ ਵਾਪਸ ਆਇਆ ਅਤੇ ਆਪਣੇ ਨਾਲ ਕੁਝ ਅਣਪਛਾਤੇ ਨੌਜਵਾਨ ਲੈ ਕੇ ਆਇਆ ਅਤੇ ਉਹ ਅਣਪਛਾਤੇ ਨੌਜਵਾਨ ਨੇ ਕੁਲਵੰਤ ਸਿੰਘ ਦੇ ਘਰ ਹਮਲਾ ਕਰ ਦਿੱਤਾ ਜਿਸਦੀ ਸੀਸੀ ਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਕੁਲਵੰਤ ਸਿੰਘ ਦੇ ਸਿਰ ਅਤੇ ਬਾਹਾਂ ‘ਤੇ ਵੀ ਸੱਟਾਂ ਲੱਗੀਆਂ ਸਨ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਪਰ ਜਦੋਂ ਤੱਕ ਪੁਲਸ ਮੌਕੇ ‘ਤੇ ਪਹੁੰਚੀ, ਉਦੋਂ ਤੱਕ ਰਣਜੀਤ ਸਿੰਘ ਆਪਣੇ ਅਣਪਛਾਤੇ ਹਮਲਾਵਰਾਂ ਨੂੰ ਲੈ ਕੇ ਵਾਪਸ ਜਾ ਚੁੱਕਾ ਸੀ ਪੀੜਿਤ ਕੁਲਵੰਤ ਸਿੰਘ ਨੇ ਆਪਣੀ ਜਾਨ ਦੀ ਸੁਰੱਖਿਆ ਅਤੇ ਇਨਸਾਫ ਦੀ ਗੁਹਾਰ ਲਗਾਈ ਹੈ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਭਰਾਵਾਂ ਦੀ ਆਪਸ ‘ਚ ਲੜਾਈ ਹੋਈ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲ ਲਿਆ ਜਾ ਰਿਹਾ ਹੈ ਜਿਸ ‘ਚ ਉਨ੍ਹਾਂ ਨੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁਲਵੰਤ ਸਿੰਘ ਦੇ ਘਰ ‘ਤੇ ਪੱਥਰਾਂ ਨਾਲ ਹਮਲਾ ਕਰਨ ਦੀ ਤਸਵੀਰ ਹਾਸਲ ਕਰ ਲਈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ
