ਬੀ.ਈ.ਈ. ਵੱਲੋਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ

ਲੁਧਿਆਣਾ, (ਰਾਮ ਕ੍ਰਿਸ਼ਨ ਅਰੋੜਾ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਭਲਕੇ 07 ਮਾਰਚ (ਸ਼ੁੱਕਰਵਾਰ ) ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ), ਮਾਡਲ ਟਾਊਨ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 30 ਤੋ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਅਮਰਜੀਤ ਬੈਂਸ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੋਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।

ਡੀ.ਬੀ.ਈ.ਈ., ਲੁਧਿਆਣਾ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਜਸਵਿੰਦਰ ਕੋੋਰ ਨੇ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ ਐਨ.ਸੀ.ਐਸ. ਪੋੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *