Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਕੂਲ, ਆਰੇਂਜ ਅਲਰਟ ਜਾਰੀ

ਦੱਖਣ-ਪੱਛਮੀ ਮਾਨਸੂਨ ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਪਣਾ ਕਹਿਰ ਬਰਸਾ ਰਿਹਾ ਹੈ। ਦਿੱਲੀ ਤੋਂ ਮੁੰਬਈ ਤੱਕ ਲਗਾਤਾਰ ਹੋ ਰਹੀ ਬਾਰਿਸ਼ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੌਰਾਨ ਮੌਸਮ ਵਿਭਾਗ (IMD) ਨੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਪ੍ਰਭਾਵਿਤ ਖੇਤਰਾਂ ਵਿੱਚ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। 

ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਬੁੱਧਵਾਰ ਨੂੰ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ‘ਆਰੇਂਜ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ, ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਨੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਚੌਕਸ ਰਹਿਣ ਅਤੇ ਜ਼ਰੂਰੀ ਸਾਵਧਾਨੀ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਦੇਹਰਾਦੂਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਸ਼ੀਸ਼ ਚੌਹਾਨ ਨੇ ਵੀਰਵਾਰ ਨੂੰ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ। ਇੱਥੇ, ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਨਾਲ, ਆਂਗਣਵਾੜੀ ਕੇਂਦਰ ਵੀ ਬੰਦ ਰਹਿਣਗੇ।

ਮੀਂਹ ਦੇ ਬਾਵਜੂਦ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਨੋਇਡਾ ਦੇ ਸਕੂਲਾਂ ਲਈ ਕੋਈ ਆਮ ਛੁੱਟੀ ਘੋਸ਼ਿਤ ਨਹੀਂ ਕੀਤੀ ਗਈ ਹੈ। ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਆਪਣੇ ਨਿਯਮਤ ਸਮਾਂ-ਸਾਰਣੀ ਅਨੁਸਾਰ ਕੰਮ ਕਰਨਗੇ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਵੀ ਮੀਂਹ ਨੂੰ ਲੈ ਕੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਗਾਜ਼ੀਆਬਾਦ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ ਹਨ। ਮਥੁਰਾ ਅਤੇ ਹਾਥਰਸ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸਥਾਨਕ ਪ੍ਰਸ਼ਾਸਨ ਨੇ ਮੌਸਮ ਦੇ ਕਾਰਨ ਮਾਪਿਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *