ਹਲਕਾ ਉੱਤਰੀ ਦੇ ਵਸਨੀਕਾਂ ਨੂੰ ਮਿਲੇਗੀ ਰਾਹਤ – ਵਿਧਾਇਕ ਮਦਨ ਲਾਲ ਬੱਗਾ
ਲੁਧਿਆਣਾ, ਰਾਮ ਕ੍ਰਿਸ਼ਨ ਅਰੋੜਾ,, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਰਾਹਤ ਦਿੰਦਿਆਂ, ਸਥਾਨਕ ਦੋਮੋਰੀਆ ਪੁੱਲ ਦੀ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ।
ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਵੱਲੋਂ ਸੰਯੁਕਤ ਰੂਪ ਵਿੱਚ ਉਦਘਾਟਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਵੀਨੀਕਰਣ ਕਾਰਜ਼ਾਂ ਕਰਕੇ ਦੋਮੋਰੀਆ ਪੁੱਲ ਦੀ ਆਵਾਜਾਈ ਪਿਛਲੇ ਕਰੀਬ 4 ਮਹੀਨਿਆਂ ਤੋਂ ਬੰਦ ਕੀਤੀ ਗਈ ਸੀ ਜਿਸਦਾ ਲੋਕਾਂ ਦੇ ਵਪਾਰ ‘ਤੇ ਸਿੱਧਾ ਅਸਰ ਪੈ ਰਿਹਾ ਸੀ। ਸਥਾਨਕ ਮਾਰਕੀਟ ਵਾਲਿਆਂ ਦੀ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਇਹ ਰਸਤਾ ਖੋਲਿਆ ਗਿਆ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਸੀ ਤਾਂ ਜੋ ਆਵਾਜਾਈ ਸੁਖਾਵੀਂ ਹੋ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।