ਅਮ੍ਰਿਤਸਰ( ਜਸਪ੍ਰੀਤ ਕੌਰ) : ਅੰਮ੍ਰਿਤਸਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਉਸ ਤੇ ਚੜ੍ਹ ਕੇ ਉਸ ਨ ਤੋੜਨ ਦੀ ਕੋਸ਼ਿਸ਼ ਕੀਤੀ ਗਈ ਉਹ ਵੀ ਦਿਨ ਦਿਹਾੜੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਉਹ ਮਹਾਨ ਵਿਅਕਤੀ ਹਨ ਜਿਨਾਂ ਵੱਲੋਂ ਸੰਵਿਧਾਨ ਦੀ ਰਚਨਾ ਕੀਤੀ ਗਈ ਸੀ ਤੇ ਉਹਨਾਂ ਦੀ ਮੂਰਤੀ ਨੂੰ ਵੀ ਉਸੇ ਦਿਨ ਹੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਇਸ ਮੌਕੇ ਕਾਂਗਰਸ ਪਾਰਟੀ ਦੇ ਆਲਾ ਨੇਤਾ ਘਟਨਾ ਸਥਲ ਤੇ ਪੁੱਜੇ ਤੇ ਉਹਨਾਂ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਜਿਸ ਦੇ ਚਲਦੇ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਘਟਨਾ ਸਥਾਲ ਦਾ ਜਾਇਜ਼ਾ ਲੈਣ ਦੇ ਲਈ ਆਪਣੇ ਨਾਲ ਵਿਧਾਇਕਾਂ ਨੂੰ ਲੈ ਕੇ ਪੁੱਜੇ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ ਉਹ ਵਲੋਂ ਦੋਸ਼ੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਹੈ ਉਹਨਾਂ ਕਿਹਾ ਕਿ ਦਿਨ ਦਿਹਾੜੇ ਇਹ ਘਟਨਾ ਜੋ ਘਟੀ ਹੈ ਇਸਦੀ ਅਸੀਂ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਕਿਸ ਵੱਲੋਂ ਸਾਰੀ ਸ਼ਰਾਰਤ ਕਰਵਾਈ ਗਈ ਹੈ ਉਹਨਾਂ ਕਿਹਾ ਕਿ ਮੈਂ ਖੁਦ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਉਹਨਾਂ ਨੂੰ ਕਹਿ ਕੇ ਇਸ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਧਾਰਾ ਲਗਾਕੇ ਸਜ਼ਾ ਦਵਾਉਣ ਦੇ ਲਈ ਵੀ ਕਿਹਾ ਉਥੇ ਹੀ ਉਹਨਾਂ ਨੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੇ ਸਾਰੇ ਨੇਤਾ ਹੁਣ ਵਿਹਲੇ ਬੈਠੇ ਹਨ ਉਹਨਾਂ ਨੂੰ ਅੱਗ ਲਗਾਉਣ ਤੋਂ ਸਿਵਾਏ ਕੋਈ ਕੰਮ ਨਹੀਂ ਉਹਨਾਂ ਕਿਹਾ ਕਿ ਪੰਜਾਬ ਨੇ ਅੱਗੇ ਕਾਫੀ ਸੰਤਾਪ ਭੋਗਿਆ ਹੈ ਜਿਸ ਦੇ ਚਲਦੇ ਲੋਕਾਂ ਦਾ ਫਤਵਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਉਤਰਿਆ ਹੈ ਤੇ ਉਹਨਾਂ ਕਿਹਾ ਕਿ ਸਾਡੇ ਸਾਰੇ ਹੀ ਸਰਕਾਰੀ ਦਫਤਰਾਂ ਦੇ ਵਿੱਚ ਬਾਬਾ ਸਾਹਿਬ ਤੇ ਸ਼ਹੀਦੇ ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਹੋਈਆਂ ਹਨ ਸਾਡੀ ਪਾਰਟੀ ਉਹਨਾਂ ਦੀ ਸੋਚ ਤੇ ਚਲਦੀ ਹੈ ਤੇ ਉਹਨਾਂ ਦਾ ਮਾਨ ਸਤਿਕਾਰ ਕਰਦੀ ਹੈ ਤੇ ਉਹਨਾਂ ਦੇ ਕੋਈ ਉਲਟ ਚੱਲੇਗਾ ਤੇ ਸਾਡੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਹਨਾਂ ਕਿਹਾ ਕਿ ਦਿਨ ਦਿਹਾੜੇ ਇਹ ਘਟਨਾ ਦੀ ਅਸੀਂ ਨਿੰਦਾ ਕਰਦੇ ਹਾਂ ਉੱਥੇ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਬੇਵਜਾ ਦਾ ਰੌਲਾ ਪਾ ਰਹੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਉਹਨਾਂ ਕਿਹਾ ਕਿ ਪਿਛਲੇ ਦਿਨੀ ਥਾਣਿਆਂ ਦੇ ਵਿੱਚ ਜਿਹੜੇ ਬੰਬ ਸੁੱਟੇ ਗਏ ਸਨ ਉਹਨਾਂ ਦੇ ਦੋਸ਼ੀਆਂ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ
Related Posts
ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ ‘ਤੇ ਪੁਲਸ ਤਾਇਨਾਤ
ਘੱਲੂਘਾਰਾ ਦਿਵਸ ਮੌਕੇ ਦਲ ਖਾਲਸਾ ਵੱਲੋਂ ਦਿੱਤੀ ਗਈ ਅੰਮ੍ਰਿਤਸਰ ਬੰਦ ਦੀ ਕਾਲ ਦਾ ਸ਼ਹਿਰ ਵਿਚ ਵਿਆਪਕ ਅਸਰ ਵੇਖਣ ਨੂੰ ਮਿਲਿਆ।…
ਘੱਲੂਘਾਰਾ ਦਿਵਸ ਮੌਕੇ ਦਲ ਖਾਲਸਾ ਵੱਲੋਂ ਦਿੱਤੀ ਗਈ ਅੰਮ੍ਰਿਤਸਰ ਬੰਦ ਦੀ ਕਾਲ ਦਾ ਸ਼ਹਿਰ ਵਿਚ ਵਿਆਪਕ ਅਸਰ ਵੇਖਣ ਨੂੰ ਮਿਲਿਆ।…
ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਗੁਰੂ-ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਦਾਗ ਲਗਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਾਤਰ ਆਨਲਾਈਨ ਕਾਰੋਬਾਰੀ ਨੇ ਆਪਣੇ ਹੀ ਪੁਰਾਣੇ…
ਗੁਰੂ-ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਦਾਗ ਲਗਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਾਤਰ ਆਨਲਾਈਨ ਕਾਰੋਬਾਰੀ ਨੇ ਆਪਣੇ ਹੀ ਪੁਰਾਣੇ…
ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ…
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ…
