ਨਾਬਾਲਗ ਲੜਕੀ ਨੂੰ ਵਰਗਲਾ ਕੇ ਅਗਵਾ ਕੀਤਾ ਗਿਆ।

ਪੀੜਤ ਪਰਿਵਾਰ ਨੇ ਗੰਭੀਰ ਦੋਸ਼ ਲਗਾਏ

ਲੁਧਿਆਣਾ 26 ਅਗਸਤ ( ਲੱਖਵਿੰਦਰ ਸਿੰਘ):-
ਲੁਧਿਆਣਾ ਵਿੱਚ ਇੱਕ ਵਿਆਹੇ ਵਿਅਕਤੀ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਸ਼ਿਮਲਾਪੁਰੀ ਥਾਣੇ ਵਿੱਚ ਧਰਨਾ ਦਿੱਤਾ ਕਿਉਂਕਿ ਪੁਲਿਸ ਨੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਲੜਕੀ ਦੇ ਪਿਤਾ ਜੁਝਾਰ ਸਿੰਘ, ਜੋ ਕਿ ਪ੍ਰੀਤ ਨਗਰ ਸ਼ਿਮਲਾਪੁਰੀ ਦੇ ਰਹਿਣ ਵਾਲੇ ਹਨ, ਨੇ ਕਿਹਾ ਕਿ ਉਨ੍ਹਾਂ ਨੇ ਸ਼ਿਮਲਾਪੁਰੀ ਥਾਣੇ ਅਧੀਨ ਪੌਣੇ ਸੱਤ ਪੁਲਿਸ ਚੌਕੀ ਵਿੱਚ ਇੱਕ ਵਿਅਕਤੀ ਸਮੇਤ 5 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ 17 ਸਾਲਾ ਨਾਬਾਲਗ ਧੀ ਨੂੰ ਇੱਕ ਵਿਆਹੇ ਵਿਅਕਤੀ ਨੇ ਮਕਾਨ ਮਾਲਕਣ ਦੀ ਮਦਦ ਨਾਲ ਵਿਆਹ ਕਰਵਾਉਣ ਦੇ ਇਰਾਦੇ ਨਾਲ ਵਰਗਲਾ ਕੇ ਅਗਵਾ ਕਰ ਲਿਆ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਪ੍ਰਭਜੋਤ 10 ਤਰੀਕ ਤੋਂ ਘਰੋਂ ਲਾਪਤਾ ਹੈ ਅਤੇ ਹੁਣ ਤੱਕ ਉਸਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ 10 ਤਰੀਕ ਨੂੰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਪਰ ਪੁਲੀਸ ਨੇ ਪਿਛਲੇ 15 ਦਿਨਾਂ ਤੋਂ ਕੋਈ ਕਾਰਵਾਈ ਨਹੀਂ ਕੀਤੀ। ਪਰ ਪੁਲੀਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਲੜਕੀ ਦੇ ਮਾਪਿਆਂ ਨੇ ਪੁਲੀਸ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਕੋਈ ਸਾਡੀ ਗੱਲ ਨਹੀਂ ਸੁਣ ਰਿਹਾ ਅਤੇ ਸਾਡੀ ਧੀ ਦਾ ਕੋਈ ਸੁਰਾਗ ਨਹੀਂ ਹੈ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਮਕਾਨ ਮਾਲਕਣ ਨੇ ਉਨ੍ਹਾਂ ਦੀ ਧੀ ਨੂੰ ਉਸ ਵਿਆਹੇ ਹੋਏ ਆਦਮੀ ਨਾਲ ਭੱਜਣ ਵਿੱਚ ਮਦਦ ਕੀਤੀ ਹੈ।

ਫਿਲਹਾਲ ਪਰਿਵਾਰ ਵੱਲੋਂ ਵਧਦੇ ਦਬਾਅ ਤੋਂ ਬਾਅਦ ਪੁਲੀਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਹਾਲੇ ਤੱਕ ਲੜਕੀ ਦੇ ਟਿਕਾਣੇ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਦੋਂ ਇਸ ਮਾਮਲੇ ਸਬੰਧੀ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਜਤਿੰਦਰ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪੁਰਾਣਾ ਹੈ। ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬਾਕੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜੇਕਰ ਇਸ ਵਿੱਚ ਕੋਈ ਹੋਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *