ਲੁਧਿਆਣਾ: ਰਾਮ ਕ੍ਰਿਸ਼ਨ ਅਰੋੜਾ,, ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 11 ਦੇ ਮੁਹੱਲਾ ਸ਼ਕਤੀ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਲ ਦਾ ਉਦਘਾਟਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਮੁਹੱਲਾ ਸ਼ਕਤੀ ਨਗਰ ਦੇ ਵਸਨੀਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਗਰਮੀਆਂ ਦੇ ਸੀਜਨ ਚ ਪੀਣ ਵਾਲੇ ਪਾਣੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸੋ ਇਹਨਾਂ ਦੀ ਇਸ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਕਰੀਬ 12.5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਜਿਸ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ , ਇਸ ਟਿਊਬਵੈਲ ਦੇ ਲੱਗਣ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮਿਲੇਗਾ ਉੱਥੇ ਹੀ ਪਿਛਲੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ , ਹਲਕੇ ਦੇ ਕਿਸੇ ਵੀ ਵਾਰਡ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਵਾਰਡ ਕੌਂਸਲਰ ਅਨੁਜ ਚੌਧਰੀ, ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸੈਣੀ, ਮੰਦਰ ਪ੍ਰਧਾਨ ਅਮਿਤ ਕੁਮਾਰ ਜੋਰਾ, ਬਬਲੂ ਸ਼ਰਮਾ , ਦੀਪਾ ਦੇਮ, ਅਮਰੀਕ ਸਿੰਘ ਸ਼ਕਤੀ ਨਗਰ, ਸਕਸ਼ਮ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
