ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਬੁੱਤਾਂ ਦੀ ਬੇਅਦਬੀ ਸੋਚੀ ਸਮਝੀ ਸਾਜਿਸ਼ – ਵਿਧਾਇਕ ਗੁਰਦੇਵ ਸਿੰਘ ਦੇਵਮਾਨ

ਨਾਭਾ(ਗੁਰਪ੍ਰੀਤ ਸਿੰਘ ਬਰਸਟ)ਬਟਾਲਾ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਖੰਡਿਤ ਕਰਨ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕੀ ਜਿਸ ਨੇ ਵੀ ਬੇਅਦਬੀ ਕੀਤੀ ਹੈ, ਨਾ ਉਹ ਆਪਣੇ ਧਰਮ ਦਾ ਨਾ ਪੰਜਾਬ ਦਾ। ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੋ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਲਗਾਤਾਰ ਬੇਅਦਬੀ ਕੀਤੀ ਜਾ ਰਹੀ ਹੈ। ਇਹ ਕਿਤੇ ਨਾ ਕਿਤੇ ਚਾਲ ਵਿਖਾਈ ਦੇ ਰਹੀ ਹੈ। ਵਿਧਾਇਕ ਦੇਵਮਾਨ ਨਾਭਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਦੀ ਤਾਜਪੋਸੀ ਸਮਾਗਮ ਵਿੱਚ ਪਹੁੰਚੇ ਸਨ। ਇਸ ਮੌਕੇ ਉਨਾਂ ਦੇ ਨਾਲ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਰਹੇ ਮੌਜੂਦ।
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਾਰਕੀਟ ਕਮੇਟੀਆਂ ਦੀਆ ਚੇਅਰਮੈਨੀਆਂ ਦੇ ਕੇ ਨਿਵਾਜਿਆ ਜਾ ਰਿਹਾ। ਜਿਸ ਦੇ ਤਹਿਤ ਨਾਭਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੂੰ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ। ਚੇਅਰਮੈਨ ਦੀ ਤਾਜਪੋਸ਼ੀ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਾਰਿਆਂ ਨੇ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਰਹੇ। ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੇ ਕਿਹਾ ਕਿ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਨਾਂ ਨੇ ਮੈਨੂੰ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ। ਇਸ ਮੌਕੇ ਹਲਕਾ ਵਿਧਾਇਕ ਦੇਵਮਾਨ ਨੇ ਕਿਹਾ ਕਿ ਪਾਰਟੀ ਜੁਝਾਰੂ ਵਰਕਰਾਂ ਨੂੰ ਮੌਕਾ ਦੇ ਰਹੀ ਹੈ। ਇਸ ਮੌਕੇ ਤੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਨੇ ਹਰਚੰਦ ਬਰਸਟ ਨੇ ਕਿਹਾ ਕਿਸਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਸੁੱਕੀ ਫਸਲ ਲੈ ਕੇ ਆਉਣ ਅਤੇ 24 ਘੰਟੇ ਦੇ ਅੰਦਰ ਅੰਦਰ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਕੀਤੀ ਜਾਵੇਗੀ


ਇਸ ਮੌਕੇ ਤੇ ਨਵਨਿਯੁਕਤ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੇ ਕਿਹਾ ਕਿ ਮੈਂ ਪਿਛਲੇ ਲੰਬੇ ਸਮੇਂ ਤੋਂ ਆਮ ਪਾਰਟੀ ਨਾਲ ਜੁੜਿਆ ਹਾਂ ਅਤੇ ਉਸ ਦਾ ਮੁੱਲ ਮੈਨੂੰ ਅੱਜ ਪਾਰਟੀ ਨੇ ਦੇ ਦਿੱਤਾ ਹੈ ਅਤੇ ਮੈਂ ਪਾਰਟੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਅਹੁਦਾ ਦੇ ਕੇ ਨਿਵਾਜਿਆ ਹੈ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਆਪ ਪਾਰਟੀ ਜੁਝਾਰੂ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜ ਰਹੀ ਹੈ ਅਤੇ ਅੱਜ ਪਾਰਟੀ ਦੇ ਵਫਾਦਾਰ ਅਤੇ ਇਮਾਨਦਾਰ ਆਗੂ ਗੁਰਦੀਪ ਸਿੰਘ ਟਿਵਾਣਾ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਸੀ ਇਸ ਨੂੰ ਵਧਾਈ ਦਿੰਦੇ ਹਾਂ। ਇਸ ਮੌਕੇ ਤੇ ਬਟਾਲਾ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਖੰਡਿਤ ਕਰਨ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕੀ ਜਿਸ ਨੇ ਵੀ ਬੇਅਦਬੀ ਕੀਤੀ ਹੈ, ਨਾ ਉਹ ਆਪਣੇ ਧਰਮ ਦਾ, ਨਾ ਹੀ ਪੰਜਾਬ ਦਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੋ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਲਗਾਤਾਰ ਬੇਅਦਬੀ ਕੀਤੀ ਜਾ ਰਹੀ ਹੈ। ਇਹ ਕਿਤੇ ਨਾ ਕਿਤੇ ਚਾਲ ਵਿਖਾਈ ਦੇ ਰਹੀ ਹੈ।

ਇਸ ਮੌਕੇ ਤੇ ਪੰਜਾਬ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੈਂ ਅੱਜ ਚੇਅਰਮੈਨ ਦੀ ਤਾਜ ਪੋਸੀ ਸਮਾਗਮ ਵਿੱਚ ਪਹੁੰਚੇ ਹਾਂ ਅਤੇ ਇਹਨੂੰ ਵਧਾਈ ਵੀ ਦਿੰਦਾ ਹਾਂ। ਉਹਨਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਸੀਜਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਸੁੱਕੀ ਫਸਲ ਲੈ ਕੇ ਆਉਣਾ ਅਤੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ 24 ਘੰਟੇ ਦੇ ਅੰਦਰ ਅੰਦਰ ਕਣਕ ਦੀ ਅਦਾਇਗੀ ਕੀਤੀ ਜਾਵੇਗੀ

Leave a Reply

Your email address will not be published. Required fields are marked *