ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ,,ਸਤਨਾਮ ਸਿੰਘ ਲੂਥਰਾ,, ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ।

ਇਸ ਮੌਕੇ ਕੌਂਸਲਰ ਸੋਹਣ ਸਿੰਗ ਗੋਗਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 44 ਅਧੀਨ ਗਲੀ ਨੰਬਰ 30, ਜਨਤਾ ਨਗਰ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪਹਿਲਕਦਮੀ ਇਲਾਕਾ ਨਿਵਾਸੀਆਂ ਲਈ ਇੱਕ ਨਿਰੰਤਰ ਅਤੇ ਭਰੋਸੇਮੰਦ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਹੁਣ ਜਨਤਾ ਨਗਰ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਅਰਸ਼ਦੀਪ ਸਿੰਘ ਬਿੱਲਾ ਯੂਥ ਪ੍ਰਧਾਨ, ਰੇਸ਼ਮ ਸੱਗੂ, ਹਰਪ੍ਰੀਤ ਕੌਰ ਪੰਨੂ, ਅਕਾਸ਼ ਕੁਮਾਰ, ਇੰਦਰਜੀਤ ਸਿੰਘ ਪੰਨੂ ਤੇ ਹੋਰ ਵਲੰਟੀਅਰ ਵੀ ਮੌਜੂਦ ਸਨ।

Leave a Reply

Your email address will not be published. Required fields are marked *