ਪੰਜਾਬ ‘ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ 8 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ ਸਕੱਤਰ ਗ੍ਰਹਿ ਮਾਮਲੇ ਨੀਲਿਮਾ ਨੂੰ ਹੁਣ ਸਕੱਤਰ ਪਰਸੋਨਲ ਤੇ ਵਾਧੂ ਚਾਰਜ ਵਜੋਂ ਸਕੱਤਰ ਵਿਜੀਲੈਂਸ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਕਸ਼ੀ ਸਾਹਨੀ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਦੇ ਅਹੁਦੇ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਫ਼ਸਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਗਮਾਡਾ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਪਰਮਿੰਦਰ ਪਾਲ ਸਿੰਘ ਨੂੰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਤੋਂ ਤਬਦੀਲ ਕਰ ਕੇ ਵਿਸ਼ੇਸ਼ ਸਕੱਤਰ ਗ੍ਰਹਿ ਮਾਮਲੇ ਬਣਾਇਆ ਗਿਆ ਹੈ।

ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਦੇ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ ਨੂੰ ਪੁੱਡਾ ਦਾ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਨਗਰ ਤੇ ਸ਼ਹਿਰੀ ਯੋਜਨਾਬੰਦੀ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਹੁ਼ਸ਼ਿਆਰਪੁਰ ਦੇ ਏ. ਡੀ. ਸੀ. (ਪੇਂਡੂ ਵਿਕਾਸ) ਨਿਕਾਸ ਕੁਮਾਰ ਨੂੰ ਜਲੰਧਰ ਦਾ ਕਮਿਸ਼ਨਰ, ਆਬਕਾਰੀ ਤੇ ਕਰ ਵਿਭਾਗ ’ਚ ਤਾਇਨਾਤ ਕੀਤਾ ਗਿਆ। ਪਟਿਆਲਾ ਦੇ ਸੰਯੁਕਤ ਕਮਿਸ਼ਨਰ ਸੋਨਮ ਨੂੰ ਵਧੀਕ ਕਮਿਸ਼ਨਰ ਕਰ-1 ਪਟਿਆਲਾ ਤੇ ਸੰਯੁਕਤ ਕਮਿਸ਼ਨਰ, ਪਟਿਆਲਾ ਦਾ ਵਾਧੂ ਚਾਰਜ ਅਤੇ ਰਾਕੇਸ਼ ਕੁਮਾਰ ਮੀਨਾ ਨੂੰ ਏ.ਡੀ.ਸੀ. (ਪੇਂਡੂ ਵਿਕਾਸ), ਹੁਸ਼ਿਆਰਪੁਰ ਤਾਇਨਾਤ ਕੀਤਾ ਗਿਆ ਹੈ।

Leave a Reply

Your email address will not be published. Required fields are marked *