ਰਾਸ਼ਨ ਕਾਰਡ ਦੇ ਮੁੱਦੇ ‘ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ

ਪੰਜਾਬ ‘ਚ ਰਾਸ਼ਨ ਕਾਰਡਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਕੇਂਦਰ ਸਰਕਾਰ ਨਾਲ ਰੇੜਕਾ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਪੰਜਾਬ ‘ਚ 8 ਲੱਖ ਰਾਸ਼ਨ ਕਾਰਡ ਕੱਟਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਥੇ ਹੀ ਇਸੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਸੰਦੇਸ਼ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗੰਵਤ ਮਾਨ ਨੇ ਕਿਹਾ ਕਿ ਵੋਟ ਚੋਰੀ ਤੋਂ ਬਾਅਦ ਭਾਜਪਾ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼ ਹੈ ਪਰ ਮੈਂ ਇਹ ਹੋਣ ਨਹੀਂ ਦੇਵਾਂਗਾ। 

ਜਾਣੋ ਕੀ ਲਿਖਿਆ ਚਿੱਠੀ ਵਿਚ 
ਚਿੱਠੀ ਲਿਖ ਕੇ ਪੰਜਾਬੀਆਂ ਨੂੰ ਸੰਦੇਸ਼ ਦਿੰਦੇ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਘੜ ਰਹੀ ਹੈ। ਕੇਂਦਰ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਤੁਹਾਡਾ ਨਾਮ ਵੀ ਉਸ ਸੂਚੀ ਵਿੱਚ ਹੈ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਸੀ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਦੀ ਇਹ ਸਹੂਲਤ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਹਰੇਕ ਤਿੰਨ ਗਰੀਬ ਪਰਿਵਾਰਾਂ ਵਿੱਚੋਂ ਇਕ ਦਾ ਰਾਸ਼ਨ ਖੋਹਿਆ ਜਾ ਰਿਹਾ ਹੈ। ਇਹ ਸਿਰਫ਼ ਸਰਕਾਰੀ ਫ਼ੈਸਲਾ ਨਹੀਂ ਹੈ, ਇਹ ਪੰਜਾਬ ਦੇ ਗ਼ਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ‘ਤੇ ਸਿੱਧਾ ਹਮਲਾ ਹੈ।

Leave a Reply

Your email address will not be published. Required fields are marked *