ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਟੀਵੀ ਅਦਾਕਾਰਾ ਸ਼ਵੇਤਾ ਤਿਵਾੜੀ ਦੀ ਧੀ ਪਲਕ ਤਿਵਾੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਪਲਕ ਨੇ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ਤੇ ਆਮ ਸ਼ਰਧਾਲੂ ਵਾਂਗ ਸਮਾਂ ਬਿਤਾਇਆ । ਅਦਾਕਾਰਾ ਨੇ ਆਪਣੀ ਇਸ ਖਾਸ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਇੱਕ ਤਸਵੀਰ ਵਿੱਚ ਉਹ ਪਰਿਕਰਮਾ ਵਿੱਚ ਬੈਠ ਕੇ ਸ਼ਾਂਤੀ ਨਾਲ ਗੁਰਬਾਣੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਦਕਿ ਦੂਜੀ ਤਸਵੀਰ ਵਿੱਚ ਉਹ ਹੱਥ ਜੋੜ ਕੇ ਸ਼ਰਧਾ ਨਾਲ ਖੜ੍ਹੀ ਦਿਖਾਈ ਦੇ ਰਹੀ ਹੈ।

ਜਾਣਕਾਰੀ ਅਨੁਸਾਰ ਪਲਕ ਤਿਵਾਰੀ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਕਰੀਬ ਅੱਧੇ ਘੰਟੇ ਤੱਕ ਪਰਿਕਰਮਾ ‘ਚ ਬੈਠ ਕੇ ਗੁਰਬਾਣੀ ਕੀਰਤਨ ਸੁਣਿਆ ਅਤੇ ਉੱਥੋਂ ਦੇ ਅਧਿਆਤਮਿਕ ਮਾਹੌਲ ਨੂੰ ਮਹਿਸੂਸ ਕੀਤਾ। ਆਪਣੀ ਸੋਸ਼ਲ ਮੀਡੀਆ ਪੋਸਟ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ ਕਿ ਇਹ ਉਨ੍ਹਾਂ ਦੀ ਸ੍ਰੀ ਹਰਿਮੰਦਰ ਸਾਹਿਬ ਦੀ ਪਹਿਲੀ ਯਾਤਰਾ ਸੀ ਅਤੇ ਉਨ੍ਹਾਂ ਨੂੰ ਇੱਥੇ ਆ ਕੇ ਬਿਲਕੁਲ ਉਹੀ ਸਕੂਨ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਨੇ ਸੋਚਿਆ ਸੀ।

Leave a Reply

Your email address will not be published. Required fields are marked *