ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾਉਂਦਾ ਸੀ।

ਉਨ੍ਹਾਂ ਦੱਸਿਆ ਕਿ ਪੁਲਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।    

Leave a Reply

Your email address will not be published. Required fields are marked *